ਕਲਿਆਨੁ ਭੋਪਾਲੀ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖ ਨਿਵਾਰਣੁ ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖ ਸਾਗਰ ਭਵ ਨਿਧਿ ਤਰਣ ਹਰਿ ਚਿੰਤਾਮਣੇ ॥੧॥ ਰਹਾਉ ॥ ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥ ਜਗਦੀਸੁਰ ਚਰਨ ਸਰਨ ਜੋ ਆਏ ਤੇ ਜਨ ਭਵ ਨਿਧਿ ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥
Scroll