ਮਾਝ ਮਹਲਾ ੩ ॥ ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥ ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥ ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥ ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥੨॥ ਤਿਨਿ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥ ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥ ਸਚਾ ਸਾਹੁ ਸਚੇ ਵਣਜਾਰੇ ॥ ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥ ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥ ਬਿਨੁ ਰਾਸੀ ਕੋ ਵਥੁ ਕਿਉ ਪਾਏ ॥ ਮਨਮੁਖ ਭੂਲੇ ਲੋਕ ਸਬਾਏ ॥ ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥ ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥ ਆਪਿ ਤਰਹਿ ਸਗਲੇ ਕੁਲ ਤਾਰੇ ॥ ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੬॥ ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ ਫਿਰਹਿ ਬੇਤਾਲੇ ॥ ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥੭॥ ਆਪੇ ਦੇਵੈ ਸਬਦਿ ਬੁਲਾਏ ॥ ਮਹਲੀ ਮਹਲਿ ਸਹਜ ਸੁਖੁ ਪਾਏ ॥ ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥
Scroll