ਕਲਿਆਨੁ ਮਹਲਾ ੫ ॥ ਕਉਨੁ ਬਿਧਿ ਤਾ ਕੀ ਕਹਾ ਕਰਉ ॥ ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥੧॥ ਰਹਾਉ ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥ ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥੨॥੩॥੬॥

Leave a Reply

Powered By Indic IME