ਕਲਿਆਨੁ ਮਹਲਾ ੫ ॥ ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥

Leave a Reply

Powered By Indic IME