ਮਾਝ ਮਹਲਾ ੩ ॥ ਸਤਿਗੁਰ ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥ ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥ ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤਕੀਐ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥ ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥ ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥ ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮ ਅਪਾਰਾ ॥ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥ ਜਿਨਿ ਕੀਤੇ ਸੋਈ ਬਿਧਿ ਜਾਣੈ ॥ ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥ ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥

Leave a Reply

Powered By Indic IME