ਕਲਿਆਨ ਮਹਲਾ ੪ ॥ ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ ॥ ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥ ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਨ ਭੀਜੈ ॥੨॥ ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥ ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥ ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਨ ਕੀਜੈ ॥੬॥ ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥

Leave a Reply

Powered By Indic IME