ਕਲਿਆਨੁ ਮਹਲਾ ੪ ॥ ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥੧॥ ਰਹਾਉ ॥ ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥੧॥ ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ ਹੋਵਹੁ ਸਭ ਸਿਸਟਿ ਚਰਨ ਤਲ ਦੀਜੈ ॥੨॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ ॥ ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥੩॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥੪॥ਸਾਧੂ ਸਾਧ ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ ਮਰੀਜੈ ॥੫॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮ ਰਾਇ ਕਾ ਦੀਜੈ ॥੬॥ ਸਭਿ ਤੀਰਥ ਬਰਤ ਜਗ੍ਯ੍ਯ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ ॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲ ਤੁਲੀਜੈ ॥੭॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥੮॥੩॥
Scroll