ਕਲਿਆਨ ਮਹਲਾ ੪ ॥ ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮ ਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥੧॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥੨॥ ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀ ਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥੩॥ ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥੪॥ ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥੫॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮ ਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥੬॥ ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥੭॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥੮॥੪॥

Leave a Reply

Powered By Indic IME