ਕਲਿਆਨ ਮਹਲਾ ੪ ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ ਕਾਮ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥੨॥ ਅੰਤਰਿ ਅਗਨਿ ਸਬਲ ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ ॥੩॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ ਰਸੁ ਪਾਵੈ ਤਤੁ ਨਿਜ ਘਰਿ ਬੈਠਿਆ ਪੀਜੈ ॥੪॥ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥੫॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨਾ ਕਾ ਵਿਸਾਹੁ ਕਿਆ ਕੀਜੈ ॥੬॥ ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ ॥੭॥ ਤੂ ਅਗਮ ਦਇਆਲ ਦਇਆ ਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥੮॥੫॥
Scroll