ਕਲਿਆਨੁ ਮਹਲਾ ੪ ॥ ਰਾਮਾ ਹਮ ਦਾਸਨ ਦਾਸ ਕਰੀਜੈ ॥ ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥ ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥ ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥ ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥ ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥ ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥ ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥ ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥ ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥ ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥ ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥ ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥

Leave a Reply

Powered By Indic IME