ਪ੍ਰਭਾਤੀ ਮਹਲਾ ੧ ॥ ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥ ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥ ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥ ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥ ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥

Leave a Reply

Powered By Indic IME