ਮਾਝ ਮਹਲਾ ੩ ॥ ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥੨॥ ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥੫॥ ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥੬॥ ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥ ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥੧੫॥੧੬॥
Scroll