ਪ੍ਰਭਾਤੀ ਮਹਲਾ ੧ ॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸ ਖੋਜਿ ਲਹੈ ॥੧॥ ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥ ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥
Scroll