ਪ੍ਰਭਾਤੀ ਮਹਲਾ ੧ ॥ ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥ ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥ ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥ ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥ ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥

Leave a Reply

Powered By Indic IME