ਪ੍ਰਭਾਤੀ ਮਹਲਾ ੧ ॥ ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥ ਤੂਹੈ ਹੈ ਵਾਹੁ ਤੇਰੀ ਰਜਾਇ ॥ ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥ ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥ ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥ ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥
Scroll