ਪ੍ਰਭਾਤੀ ਮਹਲਾ ੧ ॥ ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥ ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥ ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥ ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥

Leave a Reply

Powered By Indic IME