ਪ੍ਰਭਾਤੀ ਮਹਲਾ ੧ ॥ ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥ ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥ ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥ ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥
Scroll