ਪ੍ਰਭਾਤੀ ਮਹਲਾ ੧ ॥ ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥੧॥ ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ ॥ ਬਿਬਲੁ ਝਾਗਿ ਸਹਜਿ ਪਰਗਾਸਿਆ ॥੧॥ ਰਹਾਉ ॥ ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥ ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥੨॥ ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ ॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥੩॥ ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀਂ ਵੀਚਾਰਿ ॥ ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥੪॥ ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ ॥ ਨਾਨਕੁ ਜਲ ਕੌ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥੫॥੧੩॥
Scroll