ਪ੍ਰਭਾਤੀ ਮਹਲਾ ੧ ॥ ਗੀਤ ਨਾਦ ਹਰਖ ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨ੍ਹ੍ਹਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ ॥੧॥ ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥੧॥ ਰਹਾਉ ॥ ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥੨॥ ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰ ਧਾਰੀ ॥ ਦੀਨਾ ਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥੩॥ ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ ॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥੪॥ ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥੫॥੧੪॥
Scroll