ਪ੍ਰਭਾਤੀ ਮਹਲਾ ੧ ॥ ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥ ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ ॥ ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥ ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥ ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

Leave a Reply

Powered By Indic IME