ਪ੍ਰਭਾਤੀ ਮਹਲਾ ੧ ॥ ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥ ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ ॥ ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥ ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥ ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥

Leave a Reply

Powered By Indic IME