ਪ੍ਰਭਾਤੀ ਮਹਲਾ ੧ ॥ ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥ ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ ॥ ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥ ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ ॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥ ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥ ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥
Scroll