ਪ੍ਰਭਾਤੀ ਮਹਲਾ ੩ ॥ ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥੧॥ ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ ॥ ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥ ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥ ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥੪॥੨॥

Leave a Reply

Powered By Indic IME