ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥ ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ ॥ ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥੨॥ ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥ ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥੪॥੩॥

Leave a Reply

Powered By Indic IME