ਪ੍ਰਭਾਤੀ ਮਹਲਾ ੩ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥੧॥ ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥

Leave a Reply

Powered By Indic IME