ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥ ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥ ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥ ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

Leave a Reply

Powered By Indic IME