ਪ੍ਰਭਾਤੀ ਮਹਲਾ ੩ ॥ ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥ ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥ ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥ ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥

Leave a Reply

Powered By Indic IME