ਪ੍ਰਭਾਤੀ ਮਹਲਾ ੩ ॥ ਮੇਰੇ ਮਨ ਗੁਰੁ ਅਪਣਾ ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥੧॥ ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨ੍ਹ੍ਹੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥੨॥ ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥੩॥ ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥
Scroll