ਪ੍ਰਭਾਤੀ ਮਹਲਾ ੪ ॥ ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹ੍ਹਾਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥ ਮੇਰਾ ਮਨੁ ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ ॥ ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥ ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥ ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ ॥ ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥
Scroll