ਪ੍ਰਭਾਤੀ ਮਹਲਾ ੪ ॥ ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥ ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥ ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥ ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥

Leave a Reply

Powered By Indic IME