ਪ੍ਰਭਾਤੀ ਮਹਲਾ ੪ ॥ ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥ ਜਪਿ ਮਨ ਰਾਮ ਨਾਮੁ ਰਵਿ ਰਹੇ ॥ ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥ ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥ ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥ ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥
Scroll