ਪ੍ਰਭਾਤੀ ਮਹਲਾ ੪ ॥ ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥ ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥ ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥ ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥ ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥

Leave a Reply

Powered By Indic IME