ਮਾਝ ਮਹਲਾ ੩ ॥ ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥ ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥ ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥ ਗੁਰ ਪਰਸਾਦੀ ਏਕੋ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥

Leave a Reply

Powered By Indic IME