ਪ੍ਰਭਾਤੀ ਮਹਲਾ ੫ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ ॥ ਸਿਹਜਾ ਧਰਤਿ ਬਰਤਨ ਕਉ ਪਾਨੀ ॥ ਨਿਮਖ ਨ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥ ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ ॥ ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ ॥ ਕਾਪੜ ਭੋਗ ਰਸ ਅਨਿਕ ਭੁੰਚਾਏ ॥ ਮਾਤ ਪਿਤਾ ਕੁਟੰਬ ਸਗਲ ਬਨਾਏ ॥ ਰਿਜਕੁ ਸਮਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥੨॥ ਤਹਾ ਸਖਾਈ ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ ॥ ਦਾਤਿ ਕਰੈ ਨਹੀ ਪਛਤਾਵੈ ॥ ਏਕਾ ਬਖਸ ਫਿਰਿ ਬਹੁਰਿ ਨ ਬੁਲਾਵੈ ॥੩॥ ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ ਆਏ ਤੁਮਰੈ ਦੁਆਰ ॥ ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥

Leave a Reply

Powered By Indic IME