ਪ੍ਰਭਾਤੀ ਮਹਲਾ ੫ ॥ ਪ੍ਰਭ ਕੀ ਸੇਵਾ ਜਨ ਕੀ ਸੋਭਾ ॥ ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ ਜਨ ਕੈ ਭੰਡਾਰਿ ॥ ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥ ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥ ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥ ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥ ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ ਸੋਈ ਜਾਨੈ ॥ ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥ ਸੋ ਸੁਖੀਆ ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ ਆਵੈ ਨ ਜਾਇ ॥ ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥ ਤਾ ਕਉ ਕਰਹੁ ਸਗਲ ਨਮਸਕਾਰੁ ॥ ਜਾ ਕੈ ਮਨਿ ਪੂਰਨੁ ਨਿਰੰਕਾਰੁ ॥ ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥

Leave a Reply

Powered By Indic IME