ਪ੍ਰਭਾਤੀ ਮਹਲਾ ੫ ॥ ਗੁਨ ਗਾਵਤ ਮਨਿ ਹੋਇ ਅਨੰਦ ॥ ਆਠ ਪਹਰ ਸਿਮਰਉ ਭਗਵੰਤ ॥ ਜਾ ਕੈ ਸਿਮਰਨਿ ਕਲਮਲ ਜਾਹਿ ॥ ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥ ਸੁਮਤਿ ਦੇਵਹੁ ਸੰਤ ਪਿਆਰੇ ॥ ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥ ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ ਸਗਲ ਤਿਆਗਿ ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ ਸਦਾ ਬਲਿ ਜਾਈਐ ॥ ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥ ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥ ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥ ਮਹਾ ਮੁਗਧ ਤੇ ਕੀਆ ਗਿਆਨੀ ॥ ਗੁਰ ਪੂਰੇ ਕੀ ਅਕਥ ਕਹਾਨੀ ॥ ਪਾਰਬ੍ਰਹਮ ਨਾਨਕ ਗੁਰਦੇਵ ॥ ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥
Scroll