ਪ੍ਰਭਾਤੀ ਮਹਲਾ ੫ ॥ ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥ ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥ ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥ ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥ ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥
Scroll