ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ ਕਿਲਬਿਖ ਸਭਿ ਨਾਸੇ ॥ ਸਚੁ ਨਾਮੁ ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ ਸੋਭਾਵੰਤੇ ॥ ਸੇਵਕ ਸੇਵਿ ਸਦਾ ਸੋਹੰਤੇ ॥੧॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥ ਜਨਮ ਮਰਨ ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ ਕੋਟਿ ਜਨਮ ਕੇ ਗਏ ਕਲੇਸ ॥ ਜੋ ਤਿਸੁ ਭਾਵੈ ਸੋ ਭਲ ਹੋਸ ॥੨॥ ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥ ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥
Scroll