ਪ੍ਰਭਾਤੀ ਮਹਲਾ ੫ ॥ ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ ਜਪਨ ਕਉ ਦੀਏ ॥ ਆਠ ਪਹਰ ਗੁਨ ਗਾਇ ਗੁਬਿੰਦ ॥ ਭੈ ਬਿਨਸੇ ਉਤਰੀ ਸਭ ਚਿੰਦ ॥੧॥ ਉਬਰੇ ਸਤਿਗੁਰ ਚਰਨੀ ਲਾਗਿ ॥ ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ ॥ ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥ ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ ਉਤਰੀ ਮੈਲੁ ਨਾਮ ਕੈ ਰੰਗਿ ॥੨॥ ਚਰਨ ਕਮਲ ਸਿਉ ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨ ਕਾ ਮਾਰਗੁ ਜਾਨਾਂ ॥ ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥ ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥੬॥

Leave a Reply

Powered By Indic IME