ਪ੍ਰਭਾਤੀ ਮਹਲਾ ੫ ॥ ਸੇ ਧਨਵੰਤ ਸੇਈ ਸਚੁ ਸਾਹਾ ॥ ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥ ਹਰਿ ਹਰਿ ਨਾਮੁ ਜਪਹੁ ਮਨ ਮੀਤ ॥ ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥ ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥ ਸਫਲ ਜਨਮੁ ਜੀਵਨ ਪਰਵਾਣੁ ॥ ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥
Scroll