ਮਾਝ ਮਹਲਾ ੩ ॥ ਵਰਨ ਰੂਪ ਵਰਤਹਿ ਸਭ ਤੇਰੇ ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥ ਤੂੰ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥ ਸਭ ਏਕਾ ਜੋਤਿ ਜਾਣੈ ਜੇ ਕੋਈ ॥ ਸਤਿਗੁਰੁ ਸੇਵਿਐ ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥੨॥ ਤਿਸਨਾ ਅਗਨਿ ਜਲੈ ਸੰਸਾਰਾ ॥ ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥ ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥ ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥ ਮਾਇਆ ਮਹਿ ਫਿਰਿ ਚਿਤੁ ਨ ਲਾਏ ॥ ਗੁਰ ਕੈ ਸਬਦਿ ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥ ਸਚੁ ਸਾਲਾਹੀ ਸਦਾ ਹਜੂਰੇ ॥ ਗੁਰ ਕੈ ਸਬਦਿ ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥੬॥ ਸਚੁ ਮਨ ਅੰਦਰਿ ਰਹਿਆ ਸਮਾਇ ॥ ਸਦਾ ਸਚੁ ਨਿਹਚਲੁ ਆਵੈ ਨ ਜਾਇ ॥ ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥ ਸਚੁ ਸਾਲਾਹੀ ਅਵਰੁ ਨ ਕੋਈ ॥ ਜਿਤੁ ਸੇਵਿਐ ਸਦਾ ਸੁਖੁ ਹੋਈ ॥ ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥

Leave a Reply

Powered By Indic IME