ਪ੍ਰਭਾਤੀ ਮਹਲਾ ੫ ॥ ਗੁਰੁ ਪੂਰਾ ਪੂਰੀ ਤਾ ਕੀ ਕਲਾ ॥ ਗੁਰ ਕਾ ਸਬਦੁ ਸਦਾ ਸਦ ਅਟਲਾ ॥ ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥ ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤ ਸਾਧੂ ਧੂਰੀ ਨਾਵੈ ॥੧॥ ਰਹਾਉ ॥ ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ ॥੨॥ ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥ ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥
Scroll