ਪ੍ਰਭਾਤੀ ਮਹਲਾ ੫ ॥ ਸਤਿਗੁਰਿ ਪੂਰੈ ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥ ਚਰਨ ਕਮਲ ਗੁਰ ਕੇ ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥ ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥ ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥ ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ ਜਹ ਹਉ ਜਾਈ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
Scroll