ਪ੍ਰਭਾਤੀ ਮਹਲਾ ੫ ॥ ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥ ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ ॥ ਚਰਨ ਕਮਲ ਮਨ ਮਾਹਿ ਨਿਵਾਸੁ ॥੧॥ ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ ॥ ਜਿਸਹਿ ਨਿਵਾਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥੨॥ ਗੁਣ ਗਾਵੈ ਨਿਤ ਨਿਤ ਨਿਤ ਨਵੇ ॥ ਲਖ ਚਉਰਾਸੀਹ ਜੋਨਿ ਨ ਭਵੇ ॥ ਈਹਾਂ ਊਹਾਂ ਚਰਣ ਪੂਜਾਰੇ ॥ ਮੁਖੁ ਊਜਲੁ ਸਾਚੇ ਦਰਬਾਰੇ ॥੩॥ ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥ ਕੋਟਿ ਮਧੇ ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥

Leave a Reply

Powered By Indic IME