ਪ੍ਰਭਾਤੀ ਮਹਲਾ ੫ ॥ ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥ ਅੰਮ੍ਰਿਤ ਬਾਣੀ ਸੁਣਤ ਨਿਹਾਲ ॥ ਬਿਨਸਿ ਗਏ ਬਿਖਿਆ ਜੰਜਾਲ ॥੧॥ ਸਾਚ ਸਬਦ ਸਿਉ ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥ ਨਾਮੁ ਜਪਤ ਹੋਆ ਪਰਗਾਸੁ ॥ ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥੩॥ ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥
Scroll