ਪ੍ਰਭਾਤੀ ਮਹਲਾ ੫ ਘਰੁ ੨ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਅਵਰੁ ਨ ਦੂਜਾ ਠਾਉ ॥ ਨਾਹੀ ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥ ਪੂਰਨ ਹੋਹਿ ਸਗਲ ਕਾਮ ॥੧॥ ਹਰਿ ਕੋ ਨਾਮੁ ਜਪੀਐ ਨੀਤ ॥ ਕਾਮ ਕ੍ਰੋਧ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥੧॥ ਰਹਾਉ ॥ ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥੨॥ ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥੩॥ ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥੪॥੧॥੧੩॥
Scroll