ਮਾਝ ਮਹਲਾ ੩ ॥ ਨਿਰਮਲ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥ ਨਿਰਮਲ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥੨॥ ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥ ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥ ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥ ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥ ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥ ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥ ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥

Leave a Reply

Powered By Indic IME