ਪ੍ਰਭਾਤੀ ਅਸਟਪਦੀਆ ਮਹਲਾ ੧ ਬਿਭਾਸ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਬਉਰੀ ਮਨੁ ਬਉਰਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ ॥ ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥ ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥੧॥ ਨਾ ਮਨੁ ਮਰੈ ਨ ਮਾਇਆ ਮਰੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉ ਸਾਗਰੁ ਤਰੈ ॥੧॥ ਰਹਾਉ ॥ ਮਾਇਆ ਸੰਚਿ ਰਾਜੇ ਅਹੰਕਾਰੀ ॥ ਮਾਇਆ ਸਾਥਿ ਨ ਚਲੈ ਪਿਆਰੀ ॥ ਮਾਇਆ ਮਮਤਾ ਹੈ ਬਹੁ ਰੰਗੀ ॥ ਬਿਨੁ ਨਾਵੈ ਕੋ ਸਾਥਿ ਨ ਸੰਗੀ ॥੨॥ ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥ ਜੈਸੀ ਮਨਸਾ ਤੈਸੀ ਦਸਾ ॥ ਜੈਸਾ ਕਰਮੁ ਤੈਸੀ ਲਿਵ ਲਾਵੈ ॥ ਸਤਿਗੁਰੁ ਪੂਛਿ ਸਹਜ ਘਰੁ ਪਾਵੈ ॥੩॥ ਰਾਗਿ ਨਾਦਿ ਮਨੁ ਦੂਜੈ ਭਾਇ ॥ ਅੰਤਰਿ ਕਪਟੁ ਮਹਾ ਦੁਖੁ ਪਾਇ ॥ ਸਤਿਗੁਰੁ ਭੇਟੈ ਸੋਝੀ ਪਾਇ ॥ ਸਚੈ ਨਾਮਿ ਰਹੈ ਲਿਵ ਲਾਇ ॥੪॥ ਸਚੈ ਸਬਦਿ ਸਚੁ ਕਮਾਵੈ ॥ ਸਚੀ ਬਾਣੀ ਹਰਿ ਗੁਣ ਗਾਵੈ ॥ ਨਿਜ ਘਰਿ ਵਾਸੁ ਅਮਰ ਪਦੁ ਪਾਵੈ ॥ ਤਾ ਦਰਿ ਸਾਚੈ ਸੋਭਾ ਪਾਵੈ ॥੫॥ ਗੁਰ ਸੇਵਾ ਬਿਨੁ ਭਗਤਿ ਨ ਹੋਈ ॥ ਅਨੇਕ ਜਤਨ ਕਰੈ ਜੇ ਕੋਈ ॥ ਹਉਮੈ ਮੇਰਾ ਸਬਦੇ ਖੋਈ ॥ ਨਿਰਮਲ ਨਾਮੁ ਵਸੈ ਮਨਿ ਸੋਈ ॥੬॥ ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥ ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥ ਸਬਦੇ ਨਾਮੁ ਰਖੈ ਉਰਿ ਧਾਰਿ ॥ ਸਬਦੇ ਗਤਿ ਮਤਿ ਮੋਖ ਦੁਆਰੁ ॥੭॥ ਅਵਰੁ ਨਾਹੀ ਕਰਿ ਦੇਖਣਹਾਰੋ ॥ ਸਾਚਾ ਆਪਿ ਅਨੂਪੁ ਅਪਾਰੋ ॥ ਰਾਮ ਨਾਮ ਊਤਮ ਗਤਿ ਹੋਈ ॥ ਨਾਨਕ ਖੋਜਿ ਲਹੈ ਜਨੁ ਕੋਈ ॥੮॥੧॥
Scroll