ਪ੍ਰਭਾਤੀ ਮਹਲਾ ੧ ॥ ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥ ਸੁਤ ਕੰਚਨ ਸਿਉ ਹੇਤੁ ਵਧਾਇਆ ॥ ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥ ਐਸਾ ਜਾਪੁ ਜਪਉ ਜਪਮਾਲੀ ॥ ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ ॥ ਗੁਣ ਨਿਧਾਨ ਤੇਰਾ ਅੰਤੁ ਨ ਪਾਇਆ ॥ ਸਾਚ ਸਬਦਿ ਤੁਝ ਮਾਹਿ ਸਮਾਇਆ ॥ ਆਵਾ ਗਉਣੁ ਤੁਧੁ ਆਪਿ ਰਚਾਇਆ ॥ ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥ ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥ ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥ ਸਗਲ ਸਰੋਵਰ ਜੋਤਿ ਸਮਾਣੀ ॥ ਆਨਦ ਰੂਪ ਵਿਟਹੁ ਕੁਰਬਾਣੀ ॥੩॥ ਭਾਉ ਭਗਤਿ ਗੁਰਮਤੀ ਪਾਏ ॥ ਹਉਮੈ ਵਿਚਹੁ ਸਬਦਿ ਜਲਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥੪॥ ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥੫॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥ ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ ॥ ਸਚੀ ਰਹਤ ਸਚਾ ਸੁਖੁ ਪਾਏ ॥੭॥ ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥
Scroll