ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥ ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥ ਰਾਜਾ ਜਨਮੇਜਾ ਦੇ ਮਤੀ ਬਰਜਿ ਬਿਆਸਿ ਪੜ੍ਹ੍ਹਾਇਆ ॥ ਤਿਨ੍ਹ੍ਹਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥ ਗਣਤ ਨ ਗਣੀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀ ਸਭ ਤੇਰੀ ਵਡਿਆਈ ॥੫॥ ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥ ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥ ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥

Leave a Reply

Powered By Indic IME